ਆਸਾ ਦੀ ਵਾਰ ਬਾਣੀ ਦਾ ਸ਼ੁੱਧ ਉਚਾਰਨ, ਭਾਗ ਤੀਜਾ / Correct pronunciation of Asaa Dee Vaar Bani, PART 3.
ਆਸਾ ਦੀ ਵਾਰ ਦਾ ਭਾਗ ਤੀਜਾ ਇਥੇ ਸ਼ੁਰੂ ਹੁੰਦਾ ਹੈ।
ਆਸਾ ਕੀ ਵਾਰ ਦੀ ਬਾਣੀ
ਅਰਧ ਵਿਸ਼ਰਾਮ ਅਤੇ ਲੋੜ ਅਨੁਸਾਰ ਬਿੰਦੀਆਂ ਸਹਿਤ ਸ਼ੁੱਧ ਉਚਾਰਨ।
ਗੁਰਬਾਣੀ ਵਿਆਕਰਨ ਦੇ ਸਿਧਾਂਤਾਂ ਬਾਰੇ ਜਾਣਕਾਰੀ।
ਸਲੋਕੁ ਮਃ 1 ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾਂ ਸੁਖੁ ਤਾਮਿ ਨ ਹੋਈ ॥
ਜਾਂ ਸੁਖੁ = ਜਦੋਂ ਆਤਮ ਕ ਸੁਖ ਹੋਵੇ; ਤਾਮਿ—ਤਦੋਂ ; ਇਹ ਦੁਖ ਸੁਖ ਦੀ ਅਵਸਥਾ ਨਹੀ ਵਾਪਰਦੀ ;
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥1॥
ਤੂੰ ਕਰਤਾ ਕਰਣਾ ਮੈਂ ਨਾਹੀ ਜਾਂ ਹਉਂ ਕਰੀ ਨ ਹੋਈ ॥1॥
ਕਰਣਾ—ਕਰਨਹਾਰ; ਮੈ ਨਾਹੀ—ਮੈਂ ਕੁਝ ਭੀ ਨਹੀਂ, ਮੇਰੀ ਕੋਈ ਪਾਂਇਆਂ ਨਹੀਂ ਹੈ । ਜਾ ਹਉ ਕਰੀ—ਜੇ ਮੈਂ 'ਹਉ' ਆਖਾਂ, ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਬੈਠਾਂ । ਨ ਹੋਈ—ਨਹੀਂ ਫਬਦਾ, ਇਹ ਗੱਲ ਫਬਦੀ ਨਹੀਂ ।
ਬਲਿਹਾਰੀ ਕੁਦਰਤਿ ਵਸਿਆ ॥
ਬਲਿਹਾਰੀ ਕੁਦਰਤਿ ਵਸਿਆ ! ॥
ਹੇ ਕੁਦਰਤ ਵਿਚ ਵੱਸ ਰਹੇ ਕਰਤਾਰ ! ਮੈਂ ਤੈਥੋਂ ਸਦਕੇ ਹਾਂ।
ਤੇਰਾ ਅੰਤੁ ਨ ਜਾਈ ਲਖਿਆ ॥1॥ ਰਹਾਉ ॥
ਤੇਰਾ ਅੰਤੁ ਨ ਜਾਈ ਲਖਿਆ ॥1॥ ਰਹਾਉ ॥
ਤੇਰਾ ਅੰਤ ਨਹੀਂ ਪਾਇਆ ਜਾ ਸਕਦਾ ।੧।
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਜਾਤਿ—ਸ੍ਰਿਸ਼ਟੀ । ਜੋਤਿ—ਰੱਬ ਦਾ ਨੂਰ । ਜੋਤਿ ਮਹਿ—ਸਾਰੀਆਂ ਜੋਤੀਆਂ ਵਿਚ, ਸਾਰੇ ਜੀਵਾਂ ਵਿਚ । ਜਾਤਾ—ਵੇਖਿਆ ਜਾਂਦਾ ਹੈ, ਦਿੱਸ ਰਿਹਾ ਹੈ । ਅਕਲ—ਸੰਪੂਰਨ । ਕਲਾ—ਟੋਟਾ, ਹਿੱਸਾ । ਅਕਲ ਕਲਾ—ਜਿਸ ਦੇ ਵਖੋ ਵਖਰੇ ਟੋਟੇ ਨਾ ਹੋਣ, ਇਕ-ਰਸ ਸੰਪੂਰਣ ਪ੍ਰਭੂ ।
ਤੂੰ ਸਚਾ ਸਾਹਿਬੁ ਸਿਫਤਿ ਸੁਆਲਿ੍ਉ ਜਿਨਿ ਕੀਤੀ ਸੋ ਪਾਰਿ ਪਇਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲਿ੍ਉ ਜਿਨਿ ਕੀਤੀ ਸੋ ਪਾਰਿ ਪਇਆ ॥
ਸਿਫਤਿ ਸੁਆਲਿਉ— ਤੇਰੀਆਂ ਸੁੰਦਰ ਸਿਫਤਾਂ। ਜਿਨਿ ਕੀਤੀ—ਜਿਸਨੇ (ਤੇਰੀ ਵਡਿਆਈ) ਕੀਤੀ ।
ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥2॥
ਕਹੁ ਨਾਨਕ ਕਰਤੇ ਕੀਆਂ ਬਾਤਾਂ ਜੋ ਕਿਛੁ ਕਰਣਾ ਸੁ ਕਰਿ ਰਹਿਆ ॥2॥
ਹੇ ਨਾਨਕ ! ਕਹੁ ਕਰਤੇ ਕੀਆ ਬਾਤਾਂ—ਕਰਤਾਰ ਦੀਆਂ ਗੱਲਾਂ ਆਖ ।
ਮਃ 2 ॥
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥
ਸਬਦੰ—ਗੁਰੂ ਦਾ ਬਚਨ, ਗੁਰੂ ਦਾ ਉਪਦੇਸ਼, ਗੁਰੂ ਦਾ ਹੁਕਮ, ਜੀਵ ਦਾ ਧਰਮ । ਜੋਗ ਸਬਦੰ—ਜੋਗ ਦਾ ਧਰਮ । ਸਬਦੰ ਬ੍ਰਾਹਮਣਹ—ਬ੍ਰਾਹਮਣਾਂ ਦਾ ਧਰਮ ।
ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥
ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥
ਪਰਾਕ੍ਰਿਤਹ—ਪਰਾਈ ਕਿਰਤ ਕਰਨੀ, ਦੂਜਿਆਂ ਦੀ ਸੇਵਾ ਕਰਨੀ ।
ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥
ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥
ਸਰਬ ਸਬਦੰ—ਸਾਰਿਆਂ ਧਰਮਾਂ ਦਾ ਧਰਮ, ਭਾਵ, ਸਭ ਤੋਂ ਸ੍ਰੇਸ਼ਟ ਧਰਮ । ਏਕ ਸਬਦੰ—ਇਕ ਪ੍ਰਭੂ ਦਾ ਸਿਮਰਨ ਰੂਪ ਧਰਮ । ਭੇਉ—ਭੇਦ ।
ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥3॥
ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥3॥
ਨਿਰੰਜਨ ਦੇਉ—ਪ੍ਰਭੂ (ਦਾ ਰੂਪ) ਹੈ । ਸੋਈ—ਉਹੀ ਮਨੁੱਖ ।
ਮਃ 2 ॥
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥
ਏਕ ਕ੍ਰਿਸਨੰ—ਇਕ ਪਰਮਾਤਮਾ । ਸਰਬ ਦੇਵ ਆਤਮਾ—ਸਾਰੇ ਦੇਵਤਿਆਂ ਦਾ ਆਤਮਾ । ਦੇਵ ਦੇਵਾ ਆਤਮਾ—ਦੇਵਤਿਆਂ ਦੇ ਦੇਵਤਿਆਂ ਦਾ ਆਤਮਾ । ਤ—ਭੀ ।
ਆਤਮਾ ਬਾਸੁਦੇਵਸ੍ਹਿ ਜੇ ਕੋ ਜਾਣੈ ਭੇਉ ॥
ਆਤਮਾ ਬਾਸੁਦੇਵਸ੍ਹਿ ਜੇ ਕੋ ਜਾਣੈ ਭੇਉ ॥
ਵਾਸਦੇਵ—(ਜਿਵੇਂ ਸ਼ਬਦ 'ਕ੍ਰਿਸ਼ਨ' ਦਾ ਅਰਥ 'ਪਰਮਾਤਮਾ' ਭੀ ਹੈ, ਤਿਵੇਂ 'ਕ੍ਰਿਸ਼ਨ' ਜੀ ਦਾ ਇਹ ਨਾਮ ਭੀ 'ਪਰਮਾਤਮਾ' ਅਰਥ ਵਿਚ ਹੀ ਲੈਣਾ ਹੈ) ਪਰਮਾਤਮਾ । ਬਾਸੁਦੇਵਸਿ´—ਪਰਮਾਤਮਾ ਦਾ । ਬਾਸੁਦੇਵਸਿ´ ਆਤਮਾ—ਪ੍ਰਭੂ ਦਾ ਆਤਮਾ । ਨਿਰੰਜਨ—ਅੰਜਨ (ਭਾਵ, ਮਾਇਆ ਰੂਪ ਕਾਲਖ) ਤੋਂ ਰਹਿਤ ਹਰੀ ।੩।
ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥4॥
ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥4॥
ਮਃ 1 ॥
ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥
ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥
ਕੁੰਭ—ਘੜਾ । ਕੁੰਭੇ—ਘੜੇ ਵਿਚ ਹੀ । ਬਧਾ—ਬੱਝਾ ਹੋਇਆ ਹੈ । ਰਹੈ—ਰਹਿੰਦਾ ਹੈ, ਟਿਕ ਸਕਦਾ ਹੈ । ਕੁੰਭੁ ਨ ਹੋਇ—ਘੜਾ ਨਹੀਂ ਹੁੰਦਾ, ਘੜਾ ਨਹੀਂ ਬਣ ਸਕਦਾ ।
ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥5॥
ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥5॥
ਮਨੁ ਰਹੈ—ਮਨ ਟਿਕਦਾ ਹੈ ।੪।
ਪਉੜੀ ॥
ਪੜਿਆ ਹੋਵੈ ਗੁਨਹਾਗਾਰੁ ਤਾ ਓਮੀ ਸਾਧੁ ਨ ਮਾਰੀਐ ॥
ਪੜਿਆ ਹੋਵੈ ਗੁਨਹਾਗਾਰੁ ਤਾਂ ਓਮੀ ਸਾਧੁ ਨ ਮਾਰੀਐ ॥
ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥
ਜੇਹਾ ਘਾਲੇ ਘਾਲਣਾ ਤੇਵੇਹੋ ਨਾਉਂ ਪਚਾਰੀਐ ॥
ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥
ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆਂ ਹਾਰੀਐ ॥
ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥
ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥
ਮੁਹਿ ਚਲੈ ਸੁ ਅਗੈ ਮਾਰੀਐ ॥12॥
ਮੁਹਿ ਚਲੈ ਸੁ ਅਗੈ ਮਾਰੀਐ ॥12॥
ਸਲੋਕੁ ਮਃ 1 ॥
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥
ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥
ਜੁਗੁ ਜੁਗੁ ਫੇਰਿ ਵਟਾਈਅਹਿਂ ਗਿਆਨੀ ਬੁਝਹਿਂ ਤਾਹਿਂ ॥
ਸਤਜੁਗਿ ਰਥੁ ਸੰਤੋਖੁ ਕਾ ਧਰਮੁ ਅਗੈ ਰਥਵਾਹੁ ॥
ਸਤਜੁਗਿ ਰਥੁ ਸੰਤੋਖੁ ਕਾ ਧਰਮੁ ਅਗੈ ਰਥਵਾਹੁ ॥
ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥
ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥
ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥
ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥
ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥1॥
ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥1॥
ਮਃ 1 ॥
ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥
ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥
ਸਭੁ ਕੋ ਸਚਿ ਸਮਾਵੈ ॥
ਸਭੁ ਕੋ ਸਚਿ ਸਮਾਵੈ ॥
ਰਿਗੁ ਕਹੈ ਰਹਿਆ ਭਰਪੂਰਿ ॥
ਰਿਗੁ ਕਹੈ ਰਹਿਆ ਭਰਪੂਰਿ ॥
ਰਾਮ ਨਾਮੁ ਦੇਵਾ ਮਹਿ ਸੂਰੁ ॥
ਰਾਮ ਨਾਮੁ ਦੇਵਾ ਮਹਿ ਸੂਰੁ ॥
ਨਾਇ ਲਇਐ ਪਰਾਛਤ ਜਾਹਿ ॥
ਨਾਇ ਲਇਐਂ ਪਰਾਛਤ ਜਾਹਿ ॥
ਨਾਨਕ ਤਉ ਮੋਖੰਤਰੁ ਪਾਹਿ ॥
ਨਾਨਕ ਤਉ ਮੋਖੰਤਰੁ ਪਾਹਿਂ ॥
ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ ਕ੍ਰਿਸਨੁ ਜਾਦਮੁ ਭਇਆ ॥
ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ ਕ੍ਰਿਸਨੁ ਜਾਦਮੁ ਭਇਆ ॥
ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥
ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥
ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥
ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉਂ ਖੁਦਾਈ ਅਲਹੁ ਭਇਆ ॥
ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥
ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥
ਚਾਰੇ ਵੇਦ ਹੋਏ ਸਚਿਆਰ ॥
ਚਾਰੇ ਵੇਦ ਹੋਏ ਸਚਿਆਰ ॥
ਪੜਹਿ ਗੁਣਹਿ ਤਿਨ੍ ਚਾਰ ਵੀਚਾਰ ॥
ਪੜਹਿਂ ਗੁਣਹਿਂ ਤਿਨ੍ ਚਾਰ ਵੀਚਾਰ ॥
ਭਉ ਭਗਤਿ ਕਰਿ ਨੀਚੁ ਸਦਾਏ ॥
ਭਉ ਭਗਤਿ ਕਰਿ ਨੀਚੁ ਸਦਾਏ ॥
ਤਉ ਨਾਨਕ ਮੋਖੰਤਰੁ ਪਾਏ ॥2॥
ਤਉ ਨਾਨਕ ਮੋਖੰਤਰੁ ਪਾਏ ॥2॥
ਪਉੜੀ ॥
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥
ਸਤਿਗੁਰ ਵਿਟਹੁਂ ਵਾਰਿਆ ਜਿਤੁ ਮਿਲਿਐਂ ਖਸਮੁ ਸਮਾਲਿਆ ॥
ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ੀਂ ਨੇਤ੍ਰੀਂ ਜਗਤੁ ਨਿਹਾਲਿਆ ॥
ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ੀਂ ਨੇਤ੍ਰੀਂ ਜਗਤੁ ਨਿਹਾਲਿਆ ॥
ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥
ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥
ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥
ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥
ਕਰਿ ਕਿਰਪਾ ਪਾਰਿ ਉਤਾਰਿਆ ॥13॥
ਕਰਿ ਕਿਰਪਾ ਪਾਰਿ ਉਤਾਰਿਆ ॥13॥
ਸਲੋਕੁ ਮਃ 1 ॥
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥
ਓਇ ਜਿ ਆਵਹਿਂ ਆਸ ਕਰਿ ਜਾਹਿਂ ਨਿਰਾਸੇ ਕਿਤੁ ॥
ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥
ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿਂ ਪਤ ॥
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
ਮਿਠਤੁ ਨੀਵੀਂ ਨਾਨਕਾ ਗੁਣ ਚੰਗਿਆਈਆਂ ਤਤੁ ॥
ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
ਸਭੁ ਕੋ ਨਿਵੈਂ ਆਪ ਕਉ ਪਰ ਕਉ ਨਿਵੈਂ ਨ ਕੋਇ ॥
ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
ਧਰਿ ਤਾਰਾਜੂ ਤੋਲੀਐ ਨਿਵੈਂ ਸੁ ਗਉਰਾ ਹੋਇ ॥
ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥
ਅਪਰਾਧੀ ਦੂਣਾ ਨਿਵੈਂ ਜੋ ਹੰਤਾ ਮਿਰਗਾਹਿਂ ॥
ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥1॥
ਸੀਸਿ ਨਿਵਾਇਐਂ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿਂ ॥1॥
ਮਃ 1 ॥
ਪੜਿ ਪੁਸਤਕ ਸੰਧਿਆ ਬਾਦੰ ॥
ਪੜਿ੍ ਪੁਸਤਕ ਸੰਧਿਆ ਬਾਦੰ ॥
ਸਿਲ ਪੂਜਸਿ ਬਗੁਲ ਸਮਾਧੰ ॥
ਸਿਲ ਪੂਜਸਿ ਬਗੁਲ ਸਮਾਧੰ ॥
ਮੁਖਿ ਝੂਠ ਬਿਭੂਖਣ ਸਾਰੰ ॥
ਮੁਖਿ ਝੂਠ ਬਿਭੂਖਣ ਸਾਰੰ ॥
ਤ੍ਰੈਪਾਲ ਤਿਹਾਲ ਬਿਚਾਰੰ ॥
ਤ੍ਰੈਪਾਲ ਤਿਹਾਲ ਬਿਚਾਰੰ ॥
ਗਲਿ ਮਾਲਾ ਤਿਲਕੁ ਲਿਲਾਟੰ ॥
ਗਲਿ ਮਾਲਾ ਤਿਲਕੁ ਲਿਲਾਟੰ ॥
ਦੁਇ ਧੋਤੀ ਬਸਤ੍ਰ ਕਪਾਟੰ ॥
ਦੁਇ ਧੋਤੀ ਬਸਤ੍ਰ ਕਪਾਟੰ ॥
ਜੇ ਜਾਣਸਿ ਬ੍ਰਹਮੰ ਕਰਮੰ ॥
ਜੇ ਜਾਣਸਿ ਬ੍ਰਹਮੰ ਕਰਮੰ ॥
ਸਭਿ ਫੋਕਟ ਨਿਸਚਉ ਕਰਮੰ ॥
ਸਭਿ ਫੋਕਟ ਨਿਸਚਉ ਕਰਮੰ ॥
ਕਹੁ ਨਾਨਕ ਨਿਹਚਉ ਧਿਆਵੈ ॥
ਕਹੁ ਨਾਨਕ ਨਿਹਚਉ ਧਿਆਵੈ ॥
ਵਿਣੁ ਸਤਿਗੁਰ ਵਾਟ ਨ ਪਾਵੈ ॥2॥
ਵਿਣੁ ਸਤਿਗੁਰ ਵਾਟ ਨ ਪਾਵੈ ॥2॥
ਪਉੜੀ ॥
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆਂ ਅੰਦਰਿ ਜਾਵਣਾ ॥
ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥
ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥
ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥
ਹੁਕਮ ਕੀਏ ਮਨਿ ਭਾਂਵਦੇ ਰਾਹਿ ਭੀੜੈ ਅਗੈ ਜਾਵਣਾ ॥
ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥
ਨੰਗਾ ਦੋਜਕਿ ਚਾਲਿਆ ਤਾਂ ਦਿਸੈ ਖਰਾ ਡਰਾਵਣਾ ॥
ਕਰਿ ਅਉਗਣ ਪਛੋਤਾਵਣਾ ॥14॥
ਕਰਿ ਅਉਗਣ ਪਛੋਤਾਂਵਣਾ ॥14॥
ਸਲੋਕੁ ਮਃ 1 ॥
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀਂ ਸਤੁ ਵਟੁ ॥
ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥
ਏਹੁ ਜਨੇਊ ਜੀਅ ਕਾ ਹਈ ਤਂ ਪਾਂਡੇ ਘਤੁ ॥
ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥
ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥
ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥
ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥
ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥
ਚਉਕੜਿ ਮੁਲਿ ਅਣਾਇਆ ਬਹਿ ਚਉਂਕੈ ਪਾਇਆ ॥
ਚਉਕੜਿ—ਚਾਰ ਕੌਡੀਆਂ ਤੋਂ । ਅਣਾਇਆ—ਮੰਗਵਾਇਆ।
ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥
ਸਿਖਾ ਕੰਨਿ ਚੜਾਈਆਂ ਗੁਰੁ ਬ੍ਰਾਹਮਣੁ ਥਿਆ ॥
ਸਿੱਖਾ = ਸਿੱਖਿਆ, ਉਪਦੇਸ਼; ਕੰਨਿ = ਕੰਨ ਵਿੱਚ;
ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥1॥
ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥1॥
ਮਃ 1 ॥
ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥
ਲਖ ਚੋਰੀਆਂ ਲਖ ਜਾਰੀਆਂ ਲਖ ਕੂੜੀਆਂ ਲਖ ਗਾਲਿ ॥
ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥
ਲਖ ਠਗੀਆਂ ਪਹਿਨਾਮੀਆਂ ਰਾਤਿ ਦਿਨਸੁ ਜੀਅ ਨਾਲਿ ॥
ਤਗੁ ਕਪਾਹਹੁ ਕਤੀਐ ਬਾਮ੍ਣੁ ਵਟੇ ਆਇ ॥
ਤਗੁ ਕਪਾਹਹੁ (ਕਪਾਹੋਂ ) ਕਤੀਐ ਬਾਮ੍ਣੁ ਵਟੇ ਆਇ ॥
ਕੁਹਿ ਬਕਰਾ ਰਿੰਨ੍ ਖਾਇਆ ਸਭੁ ਕੋ ਆਖੈ ਪਾਇ ॥
ਕੁਹਿ ਬਕਰਾ ਰਿੰਨ੍ ਖਾਇਆ ਸਭੁ ਕੋ ਆਖੈ ਪਾਇ ॥
ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥
ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥
ਨਾਨਕ ਤਗ ਨ ਤੁਟਈ ਜੇ ਤਗਿ ਹੋਵੈ ਜੋਰੁ ॥2॥
ਨਾਨਕ ! ਤਗ ਨ ਤੁਟਈ ਜੇ ਤਗਿ ਹੋਵੈ ਜੋਰੁ ॥2॥
ਮਃ 1 ॥
ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥
ਨਾਇ ਮੰਨਿਐਂ ਪਤਿ ਊਪਜੈ ਸਾਲਾਹੀ ਸਚੁ ਸੂਤੁ ॥
ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥3॥
ਦਰਗਹ (ਦਰਗਾਹ )ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥3॥
ਮਃ 1 ॥
ਤਗੁ ਨ ਇੰਦ੍ਰੀ ਤਗੁ ਨ ਨਾਰੀ ॥
ਤਗੁ ਨ ਇੰਦ੍ਰੀ ਤਗੁ ਨ ਨਾਰੀ ॥
ਭਲਕੇ ਥੁਕ ਪਵੈ ਨਿਤ ਦਾੜੀ ॥
ਭਲਕੇ ਥੁਕ ਪਵੈ ਨਿਤ ਦਾੜੀ ॥
ਤਗੁ ਨ ਪੈਰੀ ਤਗੁ ਨ ਹਥੀ ॥
ਤਗੁ ਨ ਪੈਰੀਂ ਤਗੁ ਨ ਹਥੀਂ ॥
ਤਗੁ ਨ ਜਿਹਵਾ ਤਗੁ ਨ ਅਖੀ ॥
ਤਗੁ ਨ ਜਿਹਵਾ ਤਗੁ ਨ ਅੱਖੀਂ ॥
ਵੇਤਗਾ ਆਪੇ ਵਤੈ ॥
ਵੇਤਗਾ ਆਪੇ ਵਤੈ ॥
ਵਟਿ ਧਾਗੇ ਅਵਰਾ ਘਤੈ ॥
ਵਟਿ ਧਾਗੇ ਅਵਰਾ ਘਤੈ ॥
ਲੈ ਭਾੜਿ ਕਰੇ ਵੀਆਹੁ ॥
ਲੈ ਭਾੜਿ ਕਰੇ ਵੀਆਹੁ ॥
ਕਢਿ ਕਾਗਲੁ ਦਸੇ ਰਾਹੁ ॥
ਕਢਿ ਕਾਗਲੁ ਦਸੇ ਰਾਹੁ ॥
ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥
ਸੁਣਿ ਵੇਖਹੁ ( ਵੇਖੋ ) ਲੋਕਾ ਏਹੁ ਵਿਡਾਣੁ ॥
ਮਨਿ ਅੰਧਾ ਨਾਉ ਸੁਜਾਣੁ ॥4॥
ਮਨਿ ਅੰਧਾ ਨਾਉ ਸੁਜਾਣੁ ॥4॥
ਪਉੜੀ ॥
ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥
ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾਂ ਸਾਈ ਕਾਰ ਕਰਾਇਸੀ ॥
ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥
ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥
ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥
ਹੁਕਮਿ ਮੰਨਿਐਂ ਹੋਵੈ ਪਰਵਾਣੁ ਤਾਂ ਖਸਮੈ ਕਾ ਮਹਲੁ ਪਾਇਸੀ ॥
ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥
ਖਸਮੈ ਭਾਵੈ ਸੋ ਕਰੇ ਮਨਹੁ (ਮਨੋਂ) ਚਿੰਦਿਆ ਸੋ ਫਲੁ ਪਾਇਸੀ ॥
ਤਾ ਦਰਗਹ ਪੈਧਾ ਜਾਇਸੀ ॥15॥
ਤਾਂ ਦਰਗਹ (ਦਰਗਾਹ ) ਪੈਂਧਾ ਜਾਇਸੀ ॥15॥
ਸਲੋਕੁ ਮਃ 1 ॥
ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥
ਗਊ ਬਿਰਾਹਮਣ ਕਉ ਕਰੁ ਲਾਵਹੁ (ਲਾਵੋ) ਗੋਬਰਿ ਤਰਣੁ ਨ ਜਾਈ ॥
ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥
ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥
ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥
ਅੰਤਰਿ ਪੂਜਾ ਪੜਹਿਂ ਕਤੇਬਾਂ ਸੰਜਮੁ ਤੁਰਕਾਂ ਭਾਈ ॥
ਛੋਡੀਲੇ ਪਾਖੰਡਾ ॥
ਛੋਡੀਲੇ ਪਾਖੰਡਾ ॥
ਨਾਮਿ ਲਇਐ ਜਾਹਿ ਤਰੰਦਾ ॥1॥
ਨਾਮਿ ਲਇਐਂ ਜਾਹਿ ਤਰੰਦਾ ॥1॥
ਮਃ 1 ॥
ਮਾਣਸ ਖਾਣੇ ਕਰਹਿ ਨਿਵਾਜ ॥
ਮਾਣਸ ਖਾਣੇ ਕਰਹਿਂ ਨਿਵਾਜ ॥
ਛੁਰੀ ਵਗਾਇਨਿ ਤਿਨ ਗਲਿ ਤਾਗ ॥
ਛੁਰੀ ਵਗਾਇਨਿ ਤਿਨ ਗਲਿ ਤਾਗ ॥
ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥
ਤਿਨ ਘਰਿ ਬ੍ਰਹਮਣ ਪੂਰਹਿਂ ਨਾਦ ॥
ਉਨ੍ਾ ਭਿ ਆਵਹਿ ਓਈ ਸਾਦ ॥
ਉਨ੍ਾਂ ਭਿ ਆਵਹਿ ਓਈ ਸਾਦ ॥
ਕੂੜੀ ਰਾਸਿ ਕੂੜਾ ਵਾਪਾਰੁ ॥
ਕੂੜੀ ਰਾਸਿ ਕੂੜਾ ਵਾਪਾਰੁ ॥
ਕੂੜੁ ਬੋਲਿ ਕਰਹਿ ਆਹਾਰੁ ॥
ਕੂੜੁ ਬੋਲਿ ਕਰਹਿਂ ਆਹਾਰੁ ॥
ਸਰਮ ਧਰਮ ਕਾ ਡੇਰਾ ਦੂਰਿ ॥
ਸਰਮ ਧਰਮ ਕਾ ਡੇਰਾ ਦੂਰਿ ॥
ਨਾਨਕ ਕੂੜੁ ਰਹਿਆ ਭਰਪੂਰਿ ॥
ਨਾਨਕ ! ਕੂੜੁ ਰਹਿਆ ਭਰਪੂਰਿ ॥
ਮਥੈ ਟਿਕਾ ਤੇੜਿ ਧੋਤੀ ਕਖਾਈ ॥
ਮਥੈ ਟਿੱਕਾ ਤੇੜਿ ਧੋਤੀ ਕਖਾਈ ॥
ਹਥਿ ਛੁਰੀ ਜਗਤ ਕਾਸਾਈ ॥
ਹਥਿ ਛੁਰੀ ਜਗਤ ਕਾਸਾਂਈ ॥
ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥
ਨੀਲ ਵਸਤ੍ਰ ਪਹਿਰਿ ਹੋਵਹਿਂ ਪਰਵਾਣੁ ॥
ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥
ਮਲੇਛ ਧਾਨੁ ਲੇ ਪੂਜਹਿਂ ਪੁਰਾਣੁ ॥
ਅਭਾਖਿਆ ਕਾ ਕੁਠਾ ਬਕਰਾ ਖਾਣਾ ॥
ਅਭਾਖਿਆ ਕਾ ਕੁਠਾ ਬਕਰਾ ਖਾਣਾ ॥
ਚਉਕੇ ਉਪਰਿ ਕਿਸੈ ਨ ਜਾਣਾ ॥
ਚਉਂਕੇ ਉਪਰਿ ਕਿਸੈ ਨ ਜਾਣਾ ॥
ਦੇ ਕੈ ਚਉਕਾ ਕਢੀ ਕਾਰ ॥
ਦੇ ਕੈ ਚਉਂਕਾ ਕਢੀ ਕਾਰ ॥
ਉਪਰਿ ਆਇ ਬੈਠੇ ਕੂੜਿਆਰ ॥
ਉਪਰਿ ਆਇ ਬੈਠੇ ਕੂੜਿਆਰ ॥
ਮਤੁ ਭਿਟੈ ਵੇ ਮਤੁ ਭਿਟੈ ॥
ਮਤੁ ਭਿਟੈ ਵੇ ਮਤੁ ਭਿਟੈ ॥
ਇਹੁ ਅੰਨੁ ਅਸਾਡਾ ਫਿਟੈ ॥
ਇਹੁ ਅੰਨੁ ਅਸਾਡਾ ਫਿਟੈ ॥
ਤਨਿ ਫਿਟੈ ਫੇੜ ਕਰੇਨਿ ॥
ਤਨਿ ਫਿਟੈ ਫੇੜ ਕਰੇਨਿ ॥
ਮਨਿ ਜੂਠੈ ਚੁਲੀ ਭਰੇਨਿ ॥
ਮਨਿ ਜੂਠੈ ਚੁਲੀ ਭਰੇਨਿ ॥
ਕਹੁ ਨਾਨਕ ਸਚੁ ਧਿਆਈਐ ॥
ਕਹੁ ਨਾਨਕ ! ਸਚੁ ਧਿਆਈਐ ॥
ਸੁਚਿ ਹੋਵੈ ਤਾ ਸਚੁ ਪਾਈਐ ॥2॥
ਸੁਚਿ ਹੋਵੈ ਤਾਂ ਸਚੁ ਪਾਈਐ ॥2॥
ਪਉੜੀ ॥
ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥
ਚਿੱਤੈ ਅੰਦਰਿ ਸਭੁ ਕੋ ਵੇਖਿ ਨਦਰੀਂ ਹੇਠਿ ਚਲਾਇਂਦਾ ॥
ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥
ਆਪੇ ਦੇ ਵਡਿਆਈਆਂ ਆਪੇ ਹੀ ਕਰਮ ਕਰਾਇਂਦਾ ॥
ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥
ਵਡਹੁ (ਵਡੋ) ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਂਦਾ ॥
ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥
ਨਦਰਿ ਉਪੱਠੀ ਜੇ ਕਰੇ ਸੁਲਤਾਨਾਂ ਘਾਹੁ ਕਰਾਇਂਦਾ ॥
ਦਰਿ ਮੰਗਨਿ ਭਿਖ ਨ ਪਾਇਦਾ ॥16॥
ਦਰਿ ਮੰਗਨਿ ਭਿਖ ਨ ਪਾਇਂਦਾ ॥16॥
ਸਲੋਕੁ ਮਃ 1 ॥
ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥
ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀਂ ਦੇਇ ॥
ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥
ਅਗੈ ਵਸਤੁ ਸਿਞਾਣੀਐਂ ਪਿਤਰੀਂ ਚੋਰ ਕਰੇਇ ॥
ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥
ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥
ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥1॥
ਨਾਨਕ ! ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥1॥
ਮਃ 1 ॥
ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥
ਜਿਉਂ ਜੋਰੂ ਸਿਰਨਾਵਣੀਂ ਆਵੈ ਵਾਰੋ ਵਾਰ ॥
ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥
ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥
ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥
ਸੂਚੇ ਏਹਿ ਨ ਆਖੀਅਹਿਂ ਬਹਨਿ ਜਿ ਪਿੰਡਾ ਧੋਇ ॥
ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥2॥
ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥2॥
ਪਉੜੀ ॥
ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥
ਤੁਰੇ ਪਲਾਣੇ ਪਉਣ ਵੇਗ ਹਰ ਰੰਗੀਂ ਹਰਮ ਸਵਾਰਿਆ ॥
ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥
ਕੋਠੇ ਮੰਡਪ ਮਾੜੀਆਂ ਲਾਇ ਬੈਠੇ ਕਰਿ ਪਾਸਾਰਿਆ ॥
ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥
ਚੀਜ ਕਰਨਿ ਮਨਿ ਭਾਂਵਦੇ ਹਰਿ ਬੁਝਨਿ ਨਾਂਹੀ ਹਾਰਿਆ ॥
ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥
ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥
ਜਰੁ ਆਈ ਜੋਬਨਿ ਹਾਰਿਆ ॥17॥
ਜਰੁ ਆਈ ਜੋਬਨਿ ਹਾਰਿਆ ॥17॥
ਆਸਾ ਦੀ ਵਾਰ ਦਾ ਰਹਿੰਦਾ ਹਿੱਸਾ ਭਾਗ 4 ਵਿੱਚ ਪੜ੍ਹੋ।