“ O yogi, are you not ashamed of begging from door to door for your food?”[1. p. 886].:-
RAAMKALEE, FIFTH MEHL:
The wind merges into the wind.
The light blends into the light.
The dust becomes one with the dust.
What support is there for the one who is lamenting? || 1 ||
Who has died? O God-realized beings! meet together and consider this.
What a wondrous thing has happened! || 1 || Pause ||
No one knows what happens after death.
The one who is lamenting will also arise and depart.
Mortal beings are bound by the bonds of doubt and attachment.
When life becomes a dream, the blind man babbles and grieves in vain. || 2 ||
The Creator Lord created this creation.
It comes and goes, subject to the Will of the Infinite Lord.
No one dies; no one is capable of dying.
The soul does not perish; it is imperishable. || 3 ||
That which is known, does not exist.
I adore the one who knows this.
Says Nanak, the Guru has dispelled my doubt.
No one dies; no one comes or goes. || 4 || 10 ||
RAAMKALEE, FIFTH MEHL:
Meditate on the Lord of the Universe, the Beloved Lord of the World.
Meditating in remembrance on the Lord’s Name, you shall live, and the Great Death shall not consume you ever again. || 1 || Pause ||
Through millions of incarnations, you have come, wandering, wandering, wandering.
By the highest destiny, you found the Saadh Sangat, the Company of the Holy.
Without the Perfect Guru, no one is saved.
This is what Baba Nanak says, after deep reflection. || 2 || 11 ||
RAAG RAAMKALEE, FIFTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
The four Vedas proclaim it, but you don’t believe them.
The six Shaastras also say one thing.
The eighteen Puraanas all speak of the One God.
Even so, Yogi, you do not understand this mystery. || 1 ||
The celestial harp plays the incomparable melody, but in your intoxication, you do not hear it, O Yogi! || 1 || Pause ||
In the first age, the Golden Age, the village of truth was inhabited.
In the Silver Age of Traytaa Yuga, things began to decline.
In the Brass Age of Dwaapur Yuga, half of it was gone.
Now, only one leg of Truth remains, and the One Lord is revealed. || 2 ||
The beads are strung upon the one thread.
By means of many, various, diverse knots, they are tied, and kept separate on the string.
The beads of the mala are lovingly chanted upon in many ways.
When the thread is pulled out, the beads come together in one place. || 3 ||
Throughout the four ages, the One Lord made the body His temple.
It is a treacherous place, with several windows.
Searching and searching, one comes to the Lord’s door.
Then, O Nanak! the Yogi attains a home in the Mansion of the Lord’s Presence. || 4 ||
Thus, the celestial harp plays the incomparable melody; hearing it, the Yogi’s mind finds it sweet. || 1 || Second Pause || 1 || 12 ||
RAAMKALEE, FIFTH MEHL:
The body is a patch-work of threads.
The muscles are stitched together with the needles of the bones.
The Lord has erected a pillar of water.
O Yogi! why are you so proud? || 1 ||
Meditate on your Lord Master, day and night.
The patched coat of the body shall last for only a few days. || 1 || Pause ||
Smearing ashes on your body, you sit in a deep meditative trance.
You wear the ear-rings of ‘mine and yours’.
You beg for bread, but you are not satisfied.
Abandoning your Lord Master, you beg from others; you should feel ashamed. || 2 ||
Your consciousness is restless, Yogi, as you sit in your Yogic postures.
You blow your horn, but still feel sad.
You do not understand Gorakh, your guru. Again and again, Yogi, you come and go. || 3 ||
He, unto whom the Master shows Mercy — unto Him, the Guru, the Lord of the World, I offer my prayer.
One who has the Name as his patched coat, and the Name as his robe, O servant Nanak! such a Yogi is steady and stable. || 4 ||
One who meditates on the Master in this way, night and day, finds the Guru, the Lord of the World, in this life. || 1 || Second Pause || 2 || 13 ||
RAAMKALEE, FIFTH MEHL:
He is the Creator, the Cause of causes; I do not see any other at all.
My Lord and Master is wise and all-knowing.
Meeting with the Gurmukh, I enjoy His Love. || 1 ||
Such is the sweet, subtle essence of the Lord.
How rare are those who, as Gurmukh, taste it. || 1 || Pause ||
The Light of the Ambrosial Name of the Lord is immaculate and pure.
Drinking it in, one becomes immortal and free of desire.
The body and mind are cooled and soothed, and the fire is extinguished.
Such a being is the embodiment of bliss, famous throughout the world. || 2 ||
What can I offer You, Lord? Everything belongs to You.
I am forever a sacrifice to You, hundreds of thousands of times.
You blessed me, and fashioned my body, mind and soul.
By Guru’s Grace, this lowly being was exalted. || 3 ||
Opening the door, You summoned me to the Mansion of Your Presence.
As You are, so You have revealed Yourself to me.
Says Nanak, the screen is totally torn away; I am Yours, and You are enshrined within my mind. || 4 || 3 || 14 ||
[1. GGS p. 886].
“ O yogi, are you not ashamed of begging from door to door for your food?”[1. p. 886].:-
ਰਾਮਕਲੀ ਮਹਲਾ ੫ ॥
ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥
ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥੧॥
ਕਉਨੁ ਮੂਆ ਰੇ ਕਉਨੁ ਮੂਆ ॥ ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥
ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਊਠਿ ਸਿਧਾਈ ॥
ਭਰਮ ਮੋਹ ਕੇ ਬਾਂਧੇ ਬੰਧ ॥ ਸੁਪਨੁ ਭਇਆ ਭਖਲਾਏ ਅੰਧ ॥੨॥
ਇਹੁ ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥
ਨਹ ਕੋ ਮੂਆ ਨ ਮਰਣੈ ਜੋਗੁ ॥ ਨਹ ਬਿਨਸੈ ਅਬਿਨਾਸੀ ਹੋਗੁ ॥੩॥
ਜੋ ਇਹੁ ਜਾਣਹੁ ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥
ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥
ਰਾਮਕਲੀ ਮਹਲਾ ੫ ॥
ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥
ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥
ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
ਰਾਗੁ ਰਾਮਕਲੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥
ਦਸ ਅਸਟੀ ਮਿਲਿ ਏਕੋ ਕਹਿਆ ॥ ਤਾ ਭੀ ਜੋਗੀ ਭੇਦੁ ਨ ਲਹਿਆ ॥੧॥
ਕਿੰਕੁਰੀ ਅਨੂਪ ਵਾਜੈ ॥ ਜੋਗੀਆ ਮਤਵਾਰੋ ਰੇ ॥੧॥ ਰਹਾਉ ॥
ਪ੍ਰਥਮੇ ਵਸਿਆ ਸਤ ਕਾ ਖੇੜਾ ॥ ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥
ਦੁਤੀਆ ਅਰਧੋ ਅਰਧਿ ਸਮਾਇਆ ॥ ਏਕੁ ਰਹਿਆ ਤਾ ਏਕੁ ਦਿਖਾਇਆ ॥੨॥
ਏਕੈ ਸੂਤਿ ਪਰੋਏ ਮਣੀਏ ॥ ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥
ਫਿਰਤੀ ਮਾਲਾ ਬਹੁ ਬਿਧਿ ਭਾਇ ॥ ਖਿੰਚਿਆ ਸੂਤੁ ਤ ਆਈ ਥਾਇ ॥੩॥
ਚਹੁ ਮਹਿ ਏਕੈ ਮਟੁ ਹੈ ਕੀਆ ॥ ਤਹ ਬਿਖੜੇ ਥਾਨ ਅਨਿਕ ਖਿੜਕੀਆ ॥
ਖੋਜਤ ਖੋਜਤ ਦੁਆਰੇ ਆਇਆ ॥ ਤਾ ਨਾਨਕ ! ਜੋਗੀ ਮਹਲੁ ਘਰੁ ਪਾਇਆ ॥੪॥
ਇਉ ਕਿੰਕੁਰੀ ਆਨੂਪ ਵਾਜੈ ॥ ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥੧॥ ਰਹਾਉ ਦੂਜਾ ॥੧॥੧੨॥
ਰਾਮਕਲੀ ਮਹਲਾ ੫ ॥
ਤਾਗਾ ਕਰਿ ਕੈ ਲਾਈ ਥਿਗਲੀ ॥ ਲਉ ਨਾੜੀ ਸੂਆ ਹੈ ਅਸਤੀ ॥
ਅੰਭੈ ਕਾ ਕਰਿ ਡੰਡਾ ਧਰਿਆ ॥ ਕਿਆ ਤੂ ਜੋਗੀ ਗਰਬਹਿ ਪਰਿਆ ॥੧॥
ਜਪਿ ਨਾਥੁ ਦਿਨੁ ਰੈਨਾਈ ॥ ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥
ਗਹਰੀ ਬਿਭੂਤ ਲਾਇ ਬੈਠਾ ਤਾੜੀ ॥ ਮੇਰੀ ਤੇਰੀ ਮੁੰਦ੍ਰਾ ਧਾਰੀ ॥
ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥ ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥੨॥
ਚਲ ਚਿਤ ਜੋਗੀ ਆਸਣੁ ਤੇਰਾ ॥ ਸਿੰਙੀ ਵਾਜੈ ਨਿਤ ਉਦਾਸੇਰਾ ॥
ਗੁਰ ਗੋਰਖ ਕੀ ਤੈ ਬੂਝ ਨ ਪਾਈ ॥ ਫਿਰਿ ਫਿਰਿ ਜੋਗੀ ਆਵੈ ਜਾਈ ॥੩॥
ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥ ਰਹਰਾਸਿ ਹਮਾਰੀ ਗੁਰ ਗੋਪਾਲਾ ॥
ਨਾਮੈ ਖਿੰਥਾ ਨਾਮੈ ਬਸਤਰੁ ॥ ਜਨ ਨਾਨਕ ਜੋਗੀ ਹੋਆ ਅਸਥਿਰੁ ॥੪॥
ਇਉ ਜਪਿਆ ਨਾਥੁ ਦਿਨੁ ਰੈਨਾਈ ॥ ਹੁਣਿ ਪਾਇਆ ਗੁਰੁ ਗੋਸਾਈ ॥੧॥ ਰਹਾਉ ਦੂਜਾ ॥੨॥੧੩॥
ਰਾਮਕਲੀ ਮਹਲਾ ੫ ॥
ਕਰਨ ਕਰਾਵਨ ਸੋਈ ॥ ਆਨ ਨ ਦੀਸੈ ਕੋਈ ॥
ਠਾਕੁਰੁ ਮੇਰਾ ਸੁਘੜੁ ਸੁਜਾਨਾ ॥ ਗੁਰਮੁਖਿ ਮਿਲਿਆ ਰੰਗੁ ਮਾਨਾ ॥੧॥
ਐਸੋ ਰੇ ਹਰਿ ਰਸੁ ਮੀਠਾ ॥ ਗੁਰਮੁਖਿ ਕਿਨੈ ਵਿਰਲੈ ਡੀਠਾ ॥੧॥ ਰਹਾਉ ॥
ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ ॥ ਪੀਵਤ ਅਮਰ ਭਏ ਨਿਹਕਾਮ ॥
ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ ਅਨਦ ਰੂਪ ਪ੍ਰਗਟੇ ਸੰਸਾਰੀ ॥੨॥
ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ ਸਦ ਬਲਿਹਾਰਿ ਜਾਉ ਲਖ ਬੇਰਾ ॥
ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥ ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥
ਖੋਲਿ ਕਿਵਾਰਾ ਮਹਲਿ ਬੁਲਾਇਆ ॥ ਜੈਸਾ ਸਾ ਤੈਸਾ ਦਿਖਲਾਇਆ॥
ਕਹੁ ਨਾਨਕ ਸਭੁ ਪੜਦਾ ਤੂਟਾ ॥ ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥
ਰਾਮਕਲੀ ਮਹਲਾ ੫ ॥
ਸੇਵਕੁ ਲਾਇਓ ਅਪੁਨੀ ਸੇਵ ॥ ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥
ਸਗਲੀ ਚਿੰਤਾ ਆਪਿ ਨਿਵਾਰੀ ॥ ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥
ਕਾਜ ਹਮਾਰੇ ਪੂਰੇ ਸਤਗੁਰ ॥ ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥
ਮਹਿਮਾ ਜਾ ਕੀ ਗਹਿਰ ਗੰਭੀਰ ॥ ਹੋਇ ਨਿਹਾਲੁ ਦੇਇ ਜਿਸੁ ਧੀਰ ॥
ਜਾ ਕੇ ਬੰਧਨ ਕਾਟੇ ਰਾਇ ॥ ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥
ਜਾ ਕੈ ਅੰਤਰਿ ਪ੍ਰਗਟਿਓ ਆਪ ॥ ਤਾ ਕਉ ਨਾਹੀ ਦੂਖ ਸੰਤਾਪ ॥
ਲਾਲੁ ਰਤਨੁ ਤਿਸੁ ਪਾਲੈ ਪਰਿਆ ॥ ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥
ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ ਏਕੋ ਏਕੁ ਨਿਰੰਜਨ ਪੂਜਾ ॥
ਜਤ ਕਤ ਦੇਖਉ ਆਪਿ ਦਇਆਲ ॥ ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥
[1. GGS p. 886].
Back to previous page